
23/12/2020
ਪੜ ਕੇ ਅੱਖਾਂ ਤਾਂ ਜ਼ਰੂਰ ਨਮ ਹੋਣਗੀਆਂ
#ਸਿਖ_ਇਤਿਹਾਸ_ਦਾ_ਸ਼ਹੀਦੀ_ਹਫਤਾ
6 ਪੋਹ /20 ਦਿਸੰਬਰ : ਸਵੇਰੇ ਗੁਰੂ ਸਾਹਿਬ ਨੇ ਪਰਿਵਾਰ ਸਮੇਤ ਅਨੰਦਪੁਰ ਸਾਹਿਬ ਦਾ ਕਿਲਾ ਖਾਲੀ ਕੀਤਾ
6 ਪੋਹ /20 ਦਿਸੰਬਰ : ਰਾਤ ਗੁਰੂ ਜੀ ਅਤੇ ਵਡੇ ਸਾਹਿਬਜ਼ਾਦੇ ਕੋਟਲਾ ਨਿਹੰਗ ਰੋਪੜ ਵਿਖੇ ਨਿਹੰਗ ਖਾਂ ਕੋਲ ਰਹੇ
ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਕੁੰਮੇ ਮਾਸ਼ਕੀ ਦੀ ਝੁਗੀ ਵਿਚ ਰਹੇ
7 ਪੋਹ/21 ਦਿਸੰਬਰ : ਗੁਰੂ ਸਾਹਿਬ ਅਤੇ ਵਡੇ ਸਾਹਿਬਜ਼ਾਦੇ ਸ਼ਾਮੀ ਚਮਕੌਰ ਸਾਹਿਬ ਪਹੁੰਚੇ
ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੂੰ ਗੰਗੂ ਬ੍ਰਾਹਮਣ ਆਪਣੇ ਪਿੰਡ ਖੇੜੀ ਲੈ ਗਿਆ
8 ਪੋਹ/ 22 ਦਿਸੰਬਰ : ਚਮਕੋਰ ਦੀ ਜੰਗ ਸ਼ੁਰੂ ਬਾਬਾ ਅਜੀਤ ਸਿੰਘ ਜੀ ਉਮਰ 17 ਸਾਲ ਭਾਈ ਮੋਹਕਮ ਸਿੰਘ (ਪੰਜਾ ਪਿਆਰਿਆਂ ਵਿਚੋਂ ) ਅਤੇ 7 ਹੋਰ ਸਿੰਘਾ ਨਾਲ ਸ਼ਹੀਦ ਹੋਏ ਬਾਬਾ ਜੁਝਾਰ ਸਿੰਘ ਉਮਰ 14 ਸਾਲ ਭਾਈ ਹਿੰਮਤ ਸਿੰਘ ਅਤੇ ਭਾਈ ਸਾਹਿਬ ਸਿੰਘ (ਪੰਜਾ ਪਿਆਰਿਆਂ ਵਾਲੇ ) ਅਤੇ ਤਿੰਨ ਹੋਰ ਸਿੰਘਾਂ ਸਮੇਤ ਸ਼ਹੀਦ ਹੋਏ
8 ਪੋਹ / 22 ਦਿਸੰਬਰ : ਦੀ ਰਾਤ ਗੁਰੂ ਸਾਹਿਬ ਸਿੰਘਾ ਦੇ ਹੁਕਮ ਅੰਦਰ ਚਮਕੋਰ ਦੀ ਗੜੀ ਵਿਚੋਂ ਨਿਕਲ ਗਏ
8 ਪੋਹ / 22 ਦਿਸੰਬਰ : ਮੋਰਿੰਡੇ ਦੇ ਚੋਧਰੀ ਗਨੀ ਖਾਨ ਅਤੇ ਮਨੀ ਖਾਨ ਮਾਤਾ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਗੰਗੂ ਦੇ ਘਰੋਂ ਗ੍ਰਿਫਤਾਰ ਕਰਕੇ ਤੁਰ ਪਏ
9 ਪੋਹ /23 ਦਿਸੰਬਰ : ਤਿੰਨੋ ਸਰਹਿੰਦ ਪਹੁੰਚਾਏ ਗਏ ਅਤੇ ਠੰਡੇ ਬੁਰਜ ਵਿਚ ਰਾਤ ਰਖੇ ਗਏ
10 ਅਤੇ 11 ਪੋਹ/ 24 ਅਤੇ 25 ਦਿਸੰਬਰ : ਨਵਾਬ ਵਜ਼ੀਰ ਖਾਨ ਦੀ ਕਚਹਿਰੀ ਵਿਚ ਛੋਟੇ ਸਾਹਿਬਜ਼ਾਦਿਆਂ ਨੂੰ ਪੇਸ਼ ਕੀਤਾ ਗਿਆ
12 ਪੋਹ / 26 ਦਿਸੰਬਰ: ਬਾਬਾ ਜ਼ੋਰਾਵਰ ਸਿੰਘ ਉਮਰ 8 ਸਾਲ ਅਤੇ ਬਾਬਾ ਫਤਿਹ ਸਿੰਘ ਉਮਰ 6 ਸਾਲ ਸ਼ਹੀਦ ਕੀਤੇ ਗਏ।
ਮਾਤਾ ਗੁਜਰੀ ਜੀ ਠੰਢੇ ਬੁਰਜ ਵਿੱਚ ਸਵਾਸ ਤਿਆਗ ਗਏ।
ਕਿਰਪਾ ਕਰਕੇ ਸ਼ੇਅਰ ਕਰੋ ਜੀ