Village Sahni-ਪਿੰਡ ਸਾਹਨੀ

Village Sahni-ਪਿੰਡ ਸਾਹਨੀ Village Sahni © Original & Official 2O26 ® █║▌│█│║▌║││█║▌║▌║ Previously This village was also known as Lakhpur-Sahni. MOST Population belongs to Kahlon Family.

Sahni Village is situated on Phagwara-Hoshiarpur Road and linked to Panchhat road. , District- Kapurthala, Punjab, India. According to the 2001 Census, Sahni has a population of 1,264 people. Neighbouring Villages include Lakhpur, Malikhpur, Sheikhu Pur (Nasirabad), Rampur Khalyan, Prempur, Harbanspur (Jagjitpur), Rampur Sunra and Rawalpindi. It is 12 km from Phagwara, 29km from Hoshiarpur, 35 k

m from Jalandhar and 55 km from Ludhiana. This village has more Gotra Banga, Punni, Kainth, Kaushal, Dosanj, Bhardwaj, Pathak, Bharj, Sahota, Bansal, Dhillon,Gill, Taank, Banger, Bhatoye, Matto (Malhotra). In 1978 Gurmeet Singh Dosanjh and his wife Surinder kaur and his family migrated from khatkar kalan,Dosanjh family is now well renowned and established in village. The village has Facility of Government High School. Veterinary Hospital, Health Center , Guru Teg Bahadur ji "Sports" Club. Soccer is main Sport of this Village, Every Year Khed Mela Organized (Since 1971) with the help of NRI's and Locals. This Village Produce National and International level of Soccer Players. Majority of peoples are Farmers, most Families are Settled in Foreign Countries, CANADA,USA,UK,AUSTRALIA,GERMANY,ITALY,SPAIN, NEWZELAND, DENMARK,DUBAI,BAHRAIN,KUWAIT,DOHA-QATAR & MUSCAT. The Villege is best Example of Unity. It has Three Gurudwaras , One Shiv Mandir, Dargah Of Baba Mangu Shah JI.Baba Rupo,Lalah Wala Peer ,Bhagat Ravidaas ji, Asthan Baba Bhai Naga Ji . The Youth of this Village always take part in different activities like to Organized annually khed Mela, Langar at Anandpur Sahib and Mata Chintpurni, Jagran, Baba Mangu Shah Mela,Parbhat Pheri.

02/05/2026
ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ੴਗੁਰੁ ਰੂਪ ਸਾਧ ਸੰਗਤ ਜੀ ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਚੜਿਆ ਹੈ ਜੀ। ਵੈਸਾਖ ਨਾਨਕਸ਼ਾਹੀ...
14/04/2026

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ੴ

ਗੁਰੁ ਰੂਪ ਸਾਧ ਸੰਗਤ ਜੀ ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਚੜਿਆ ਹੈ ਜੀ। ਵੈਸਾਖ ਨਾਨਕਸ਼ਾਹੀ-ਸੰਮਤ ਦਾ ਦੂਸਰਾ ਮਹੀਨਾ ਹੈ ਜੀ। ਅੱਜ ਦੇ ਦਿਨ ੧੬੯੯ ਦੀ ਵਿਸਾਖੀ ਨੂੰ ਸਾਹਿਬੇ ਕਮਾਲ ਦਸਵੇ ਨਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਿਰਜਨਾ ਕੀਤੀ ਸੀ।

ਸਮੂਹ ਨਗਰ ਨਿਵਾਸੀ ਸਾਧ ਸੰਗਤ ਦੇ ਚਰਨਾ ‘ਚ ਬੇਨਤੀ ਹੈ ਕਿ ਗੁਰੂਘਰ ਜਾ ਕੇ ਗੁਰਬਾਣੀ ਸੂਣੋ, ਨਾਮ ਜੱਪੋ, ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ਤੇ ਆਪਣਾ ਜੀਵਨ ਸਫ਼ਲ ਬਣਾਓ ਜੀ।

ਗੁਰੁ ਰੂਪ ਸਾਧ ਸੰਗਤ ਜੀ ਅੱਜ ਵੈਸਾਖ ਦਾ ਪਵਿੱਤਰ ਮਹੀਨਾ ਚੜਿਆ ਹੈ ਜੀ ਸਤਗੁਰ ਜੀ ਕਿਰਪਾ ਕਰਨ ਤੇ ਗੁਰਸਿਖੀ ਜੀਵਨ ਬਖਸ਼ਣ ਜੀ।

ਵੈਸਾਖਿ ਧੀਰਨਿ ਕਿਉ ਵਾਢੀਆ ਜਿਨਾ ਪ੍ਰੇਮ ਬਿਛੋਹੁ॥ ਹਰਿ ਸਾਜਨੁ ਪੁਰਖੁ ਵਿਸਾਰਿ ਕੈ ਲਗੀ ਮਾਇਆ ਧੋਹੁ॥ ਪੁਤ੍ਰ ਕਲਤ੍ਰ ਨ ਸੰਗਿ ਧਨਾ ਹਰਿ ਅਵਿਨਾਸੀ ਓਹੁ॥ ਪਲਚਿ ਪਲਚਿ ਸਗਲੀ ਮੁਈ ਝੂਠੈ ਧੰਧੈ ਮੋਹੁ॥ ਇਕਸੁ ਹਰਿ ਕੇ ਨਾਮ ਬਿਨੁ ਅਗੈ ਲਈਅਹਿ ਖੋਹਿ॥ ਦਯੁ ਵਿਸਾਰਿ ਵਿਗੁਚਣਾ ਪ੍ਰਭ ਬਿਨੁ ਅਵਰੁ ਨ ਕੋਇ॥ ਪ੍ਰੀਤਮ ਚਰਣੀ ਜੋ ਲਗੇ ਤਿਨ ਕੀ ਨਿਰਮਲ ਸੋਇ॥ ਨਾਨਕ ਕੀ ਪ੍ਰਭ ਬੇਨਤੀ ਪ੍ਰਭ ਮਿਲਹੁ ਪਰਾਪਤਿ ਹੋਇ॥ ਵੈਸਾਖੁ ਸੁਹਾਵਾ ਤਾਂ ਲਗੈ ਜਾ ਸੰਤੁ ਭੇਟੈ ਹਰਿ ਸੋਇ॥ ੩॥

(ਅੰਗ ੧੩੩)

ਪੰਜਾਬੀ ਵਿਚ ਵਿਆਖਿਆ :-

(ਵੈਸਾਖੀ ਵਾਲਾ ਦਿਨ ਹਰੇਕ ਇਸਤ੍ਰੀ ਮਰਦ ਵਾਸਤੇ ਰੀਝਾਂ ਵਾਲਾ ਦਿਨ ਹੁੰਦਾ ਹੈ, ਪਰ) ਵੈਸਾਖ ਵਿਚ ਉਹਨਾਂ ਇਸਤ੍ਰੀਆਂ ਦਾ ਦਿਲ ਕਿਵੇਂ ਖਲੋਵੇ ਜੋ ਪਤੀ ਤੋਂ ਵਿੱਛੁੜੀਆਂ ਪਈਆਂ ਹਨ, ਜਿਨ੍ਹਾਂ ਦੇ ਅੰਦਰ ਪਿਆਰ (ਦੇ ਪ੍ਰਗਟਾਵੇ) ਦੀ ਅਣਹੋਂਦ ਹੈ, (ਇਸ ਤਰ੍ਹਾਂ ਉਸ ਜੀਵ ਨੂੰ ਧੀਰਜ ਕਿਵੇਂ ਆਵੇ ਜਿਸ ਨੂੰ) ਸੱਜਣ-ਪ੍ਰਭੂ ਵਿਸਾਰ ਕੇ ਮਨ-ਮੋਹਣੀ ਮਾਇਆ ਚੰਬੜੀ ਹੋਈ ਹੈ?

14 ਵੈਸਾਖ, ਦਿਨ ਮੰਗਲਵਾਰ (ਸੰਮਤ 558 ਨਾਨਕਸ਼ਾਹੀ) 14 ਅਪ੍ਰੈਲ, 2026

ਪੇਜ ਪ੍ਰਬੰਧਕ:- ਪਰਮਿੰਦਰ ਸਿੰਘ ਸਾਹਨੀ

ਵਿਸਾਖੀ ਦਾ ਤਿਉਹਾਰ ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿਚ ਤਾਂ ਵਿਸਾਖੀ ਦਿਵਸ ਨੂੰ ਨਵ-ਜਾਗ੍ਰਿਤੀ ਦਾ ਦਿਵਸ ਸਵੀਕਾਰ ਕੀਤਾ ਗਿਆ ਹੈ। ਇਸ ਪਾਵਨ ਦਿਹਾੜੇ...
13/04/2026

ਵਿਸਾਖੀ ਦਾ ਤਿਉਹਾਰ ਵਿਸ਼ੇਸ਼ ਕਰਕੇ ਸਿੱਖ ਇਤਿਹਾਸ ਵਿਚ ਤਾਂ ਵਿਸਾਖੀ ਦਿਵਸ ਨੂੰ ਨਵ-ਜਾਗ੍ਰਿਤੀ ਦਾ ਦਿਵਸ ਸਵੀਕਾਰ ਕੀਤਾ ਗਿਆ ਹੈ। ਇਸ ਪਾਵਨ ਦਿਹਾੜੇ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਸ਼ੁਰੂ ਹੋਈ ਚਰਨੁ ਪਾਹੁਲ ਦੀ ਜਗ੍ਹਾ ਖੰਡੇ-ਬਾਟੇ ਦੇ ਅੰਮ੍ਰਿਤ ਦਾ ਪ੍ਰਵਾਹ ਸ਼ੁਰੂ ਹੋਇਆ। ਵਿਸਾਖੀ ਦਾ ਦਿਨ ਖਾਲਸਾ ਸਿਰਜਣਾ ਦਿਵਸ ਦੇ ਸਰੂਪ ਵਿਚ ਨੀਯਤ ਹੈ। ਇਸ ਦਿਨ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕੌਮ ਨੂੰ ਆਪ ਆਖਰੀ ਛੋਹ ਦੇ ਕੇ ਨਿਆਰਾ ਰੂਪ ਸਥਾਪਤ ਕੀਤਾ। 'ਸਿਰ ਧਰਿ ਤਲੀ ਗਲੀ ਮੇਰੀ ਆਉ' ਅਤੇ 'ਸਿਰ ਦੀਜੈ ਕਾਣ ਨ ਕੀਜੈ' ਦਾ ਜਾਪ ਕਰਦੇ ਆ ਰਹੇ ਸਿੱਖਾਂ ਨੂੰ ਵਿਸਾਖੀ ਵਾਲੇ ਦਿਹਾੜੇ ਇਕ ਕਠਿਨ ਇਤਿਹਾਸਕ ਪ੍ਰੀਖਿਆ ਰਾਹੀਂ ਖਾਲਸੇ ਦੇ ਰੂਪ ਵਿਚ ਪੂਰਨ ਮਨੁੱਖ ਬਣਾ ਦਿੱਤਾ।

ਸਿੱਖ ਇਤਿਹਾਸ ਅਨੁਸਾਰ ਵਿਸਾਖੀ ਪੁਰਬ ਨੂੰ ਸਿੱਖ ਸਿਮ੍ਰਤੀ ਦਾ ਵਿਸ਼ੇਸ਼ ਅੰਗ ਬਣਾਉਣ ਦੇ ਮਕਸਦ ਨਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਦੇ ਪੁਰਬ 'ਤੇ ਸੰਗਤਾਂ ਨੂੰ ਵੱਡੀ ਤਾਦਾਦ ਵਿਚ ਸ੍ਰੀ ਅਨੰਦਪੁਰ ਸਾਹਿਬ ਹੁੰਮ-ਹੁਮਾ ਕੇ ਪੁੱਜਣ ਲਈ ਵਿਸ਼ੇਸ਼ ਹੁਕਮਨਾਮੇ ਜਾਰੀ ਕੀਤੇ :

ਬੈਸਾਖੀ ਕੇ ਦਰਸ ਪੈ ਸਤਿਗੁਰ ਕਿਯੋ ਬਿਚਾਰ।
ਕਿਯੋ ਪ੍ਰਗਟ ਤਬ ਖਾਲਸਾ ਚੂਕਯੋ ਸਰਬ ਜੰਜਾਲ।
(ਸ੍ਰੀ ਗੁਰ ਸੋਭਾ)

ਇਸ ਤਰ੍ਹਾਂ 1699 ਈ. ਦੀ ਵਿਸਾਖੀ ਨੂੰ ਕੇਸਗੜ੍ਹ ਸਾਹਿਬ ਵਿਖੇ ਇਕ ਭਾਰੀ ਦੀਵਾਨ ਸਜਿਆ। ਕੀਰਤਨ ਉਪਰੰਤ ਗੁਰੂ ਜੀ ਨੇ ਆਪਣੀ ਕਿਰਪਾਨ ਮਿਆਨ 'ਚੋਂ ਕੱਢ ਕੇ ਗਰਜ ਕੇ ਕਿਹਾ ਕਿ ਕੋਈ ਹੈ ਜੋ ਗੁਰੂ ਸਾਹਿਬਾਨ ਦੇ ਆਸ਼ਿਆਂ, ਨਿਸ਼ਾਨਿਆਂ ਲਈ ਜਾਨ ਵਾਰਨ ਲਈ ਤਿਆਰ ਹੋਵੇ। ਇਹ ਸੁਣ ਕੇ ਚਾਰੇ ਪਾਸੇ ਚੁੱਪ ਛਾ ਗਈ। ਤੀਜੀ ਵਾਰ ਆਵਾਜ਼ ਦੇਣ 'ਤੇ ਲਾਹੌਰ ਦੇ ਭਾਈ ਦਇਆ ਰਾਮ ਨੇ ਸੀਸ ਭੇਟ ਕੀਤਾ। ਗੁਰੂ ਜੀ ਉਸ ਨੂੰ ਨਾਲ ਲੱਗੇ ਛੋਟੇ ਤੰਬੂ ਵਿਚ ਲੈ ਗਏ। ਵਾਪਸ ਸੰਗਤ ਵਿਚ ਆ ਕੇ ਖੂਨ ਨਾਲ ਭਰੀ ਕਿਰਪਾਨ ਗੁਰੂ ਜੀ ਨੇ ਫਿਰ ਲਹਿਰਾਈ ਤੇ ਇਕ ਹੋਰ ਸੀਸ ਦੀ ਮੰਗ ਕੀਤੀ। ਦੂਜੀ ਵਾਰ ਦਿੱਲੀ ਦੇ ਰਹਿਣ ਵਾਲੇ ਭਾਈ ਧਰਮ ਦਾਸ ਜੀ ਆਏ। ਤੀਜੀ ਵਾਰ ਜਗਨਨਾਥ ਪੁਰੀ (ਉੜੀਸਾ) ਦੇ ਇਕ ਰਸੋਈਏ ਸਿੱਖ ਹਿੰਮਤ ਰਾਇ, ਚੌਥੀ ਵਾਰ ਦੁਵਾਰਕਾ (ਗੁਜਰਾਤ) ਦੇ ਇਕ ਛੀਂਬੇ ਮੋਹਕਮ ਚੰਦ ਤੇ ਪੰਜਵੀਂ ਵਾਰ ਬਿਦਰ (ਕਰਨਾਟਕ) ਦੇ ਇਕ ਨਾਈ ਭਾਈ ਸਾਹਿਬ ਚੰਦ ਨੇ ਸੀਸ ਭੇਟ ਕੀਤੇ।
ਗੁਰੂ ਜੀ ਉਨ੍ਹਾਂ ਨੂੰ ਸੁੰਦਰ ਪੁਸ਼ਾਕੇ ਪਹਿਨਾ ਕੇ ਤੰਬੂ ਤੋਂ ਬਾਹਰ ਸੰਗਤਾਂ ਸਾਹਮਣੇ ਲੈ ਆਏ। ਅੰਮ੍ਰਿਤ ਤਿਆਰ ਕੀਤਾ ਅਤੇ ਪੰਜਾਂ ਸਿੱਖਾਂ ਨੂੰ ਛਕਾ ਕੇ 'ਸਿੰਘ' ਦਾ ਲਕਬ ਦਿੱਤਾ ਅਤੇ ਪੰਜਾਂ ਪਿਆਰਿਆਂ ਦੀ ਪਦਵੀ ਦਿੱਤੀ। ਫਿਰ ਆਪ ਉਨ੍ਹਾਂ ਪਾਸੋਂ ਅੰਮ੍ਰਿਤ ਛਕਿਆ ਤੇ ਸੰਸਾਰ ਦੇ ਧਾਰਮਿਕ ਇਤਿਹਾਸ ਵਿਚ ਇਕ ਇਨਕਲਾਬੀ ਕਦਮ ਚੁੱਕਿਆ। ਗੁਰ ਬਿਲਾਸ ਪਾਤਸ਼ਾਹੀ ਦਸਵੀਂ ਵਿਚ ਇਸ ਅਲੌਕਿਕ ਵਰਤਾਰੇ ਨੂੰ ਭਾਵ-ਪੂਰਕ ਸ਼ਬਦਾਂ ਵਿਚ ਬਿਆਨ ਕਰਦੇ ਹੋਏ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਿੰਘਾਸਣ ਤੋਂ ਹੇਠਾਂ ਉਤਰ ਆਏ ਤੇ ਸਭਨਾਂ ਦੇ ਵੇਖਦੇ-ਵੇਖਦੇ ਦੋਵੇਂ ਹੱਥ ਜੋੜ ਕੇ ਬੇਨਤੀ ਕੀਤੀ ਕਿ ਅੰਮ੍ਰਿਤ ਦੀ ਦਾਤ ਮੈਨੂੰ ਵੀ ਬਖਸ਼ੋ। ਹੁਣ ਕਿਸੇ ਉੱਚੇ-ਨੀਵੇਂ ਗੁਰੂ ਚੇਲੇ ਦਾ ਕੋਈ ਅੰਤਰ ਨਹੀਂ ਰਿਹਾ :”

ਉਤਰ ਸਿੰਘਾਸਨ ਜੁਗ ਕਰ ਜੋਰੀ। ਅਮ੍ਰਿਤ ਲੇਤ ਆਪ ਸੁਖ ਗੋਰੀ।
ਬੈਸ ਸੂਦਰ ਏ ਜਾਟ ਅਪਾਰਾ। ਤਾ ਕੋ ਪੰਥ ਮਾਹ ਮੈ ਧਾਰਾ।
ਸਭ ਜਗ ਰਾਜ ਤੋਹਿ ਕੋ ਦੀਨਾ। ਪੁੰਨ ਬਿਧਿ ਸੋ ਤੁਮ ਦੋ ਗੁਰ ਕੀਨਾ। (ਗੁਰ ਸੋਭਾ)

ਪੰਜਾਂ ਪਿਆਰਿਆਂ ਵਿਚੋਂ ਭਾਈ ਦਇਆ ਸਿੰਘ ਨੇ ਕਿਹਾ ਕਿ ਪਾਤਸ਼ਾਹ ਜੀ ਤੁਹਾਡੀ ਕਿਰਪਾ ਸਦਕਾ ਅਸੀਂ ਇਹ ਮਰਤਬਾ ਪ੍ਰਾਪਤ ਕੀਤਾ ਹੈ, ਇਹ ਅਸੀਂ ਕਿਵੇਂ ਕਰੀਏ। ਗੁਰੂ ਚੇਲੇ ਦੀ ਵਿੱਥ ਮਿਟਾਉਣ ਵਾਲੇ ਪਾਤਸ਼ਾਹ ਨੇ ਕਿਹਾ ਸਾਵਧਾਨ ਹੋ ਕੇ ਮੈਨੂੰ ਵੀ ਅੰਮ੍ਰਿਤ ਦੀ ਦਾਤ ਦਿਉ, ਸੰਸਾ ਨਾ ਕਰਉ, ਇਹ ਪੰਥ ਵਾਹਿਗੁਰੂ ਨੇ ਸਾਜਿਆ ਹੈ। ਮੈਂ ਵੀ ਉਸ ਦਾ ਇਕ ਨਿਮਾਣਾ ਜਿਹਾ ਸੇਵਕ ਹਾਂ। ਮੈਨੂੰ ਵੀ ਅੰਮ੍ਰਿਤ ਉਸੇ ਤਰ੍ਹਾਂ ਛਕਾਓ ਜਿਵੇਂ ਤੁਸੀਂ ਛਕਿਆ ਹੈ। ਆਪਣੇ ਨਾਲ ਰਲਾ ਕੇ ਮੇਰੇ 'ਤੇ ਵੀ ਖਾਲਸਾ ਹੋਣ ਦੀ ਮੋਹਰ ਲਗਾਓ। ਜਿਵੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਤੇ ਮੇਰੇ ਵਿਚ ਅੰਤਰ ਨਹੀਂ ਤੁਹਾਡੇ ਅਤੇ ਮੇਰੇ ਵਿਚ ਵੀ ਕੋਈ ਫਰਕ ਨਹੀਂ ਹੈ :

ਜਾ ਵਿਧਿ ਅੰਮ੍ਰਿਤ ਤੁਮ ਗੁਰ ਪਾਯੋ। ਤੈਸੇ ਮੋਹਿ ਮਿਲਾਯੋ ਭਾਯੋ।
ਓਤ ਪੋਤ ਗੁਰ ਸਿਖ ਜਦ ਜਾਨੋ। ਜੈਸੇ ਨੇਮ ਗੁਰ ਸੰਗ ਸੋ ਮਾਨੋ।
(ਗੁਰ-ਬਿਲਾਸ ਪਾਤਸ਼ਾਹੀ ਦਸਵੀਂ)

ਇਸ ਪਾਵਨ ਦਿਹਾੜੇ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਹਿਮਦ ਸ਼ਾਹ ਬਟਾਲਵੀ ਜੋ ਔਰੰਗਜ਼ੇਬ ਦਾ ਖਬਰ ਨਵੀਸ ਸੀ, ਉਹ ਇਸ ਘਟਨਾ ਨੂੰ ਇਸ ਪ੍ਰਕਾਰ ਬਿਆਨ ਕਰਦਾ ਹੋਇਆ ਲਿਖਦਾ ਹੈ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਫੁਰਮਾਇਆ, ''ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਰੇ ਇਕ ਰਾਹ ਉੱਤੇ ਚੱਲੋ, ਇਕੋ ਧਰਮ ਅਪਣਾਓ, ਵੱਖ-ਵੱਖ ਜਾਤਾਂ ਦੇ ਵਿਖਰੇਵੇਂ ਮਿਟਾ ਦਿਓ। ਚਾਰ ਜਾਤਾਂ ਜਿਨ੍ਹਾਂ ਦਾ ਵਰਨਣ ਸ਼ਾਸਤਰਾਂ ਵਿਚ ਆਇਆ ਹੈ, ਜੜ੍ਹੋਂ ਹੀ ਮੁਕਾ ਦਿਓ ਅਤੇ ਇਕ ਦੂਜੇ ਨਾਲ ਖੁੱਲ੍ਹ ਕੇ ਮਿਲੋ। ਕੋਈ ਇਕ ਦੂਜੇ ਨਾਲੋਂ ਆਪਣੇ ਆਪ ਨੂੰ ਉੱਚਾ ਜਾਂ ਵੱਡਾ ਨਾ ਸਮਝੇ। ਸਾਰੇ ਇਕੋ ਖੰਡੇ-ਬਾਟੇ ਵਿਚੋਂ ਅੰਮ੍ਰਿਤ ਛਕੋ ਅਤੇ ਇਕ ਦੂਜੇ ਨੂੰ ਪਿਆਰ ਕਰੋ।'' ਫਿਰ ਆਪ ਜੀ ਨੇ ਰਹਿਤ ਮਰਿਆਦਾ ਦ੍ਰਿੜ੍ਹ ਕਰਵਾਈ। ਸੂਰਜ ਪ੍ਰਕਾਸ਼ ਦੇ ਸ਼ਬਦਾਂ ਵਿਚ :

ਕਰ ਅਰਦਾਸ ਰਹਤ ਕੀ ਭਲੇ। ਪੰਚਾਮ੍ਰਿਤ ਅਜਿ ਪਾਚਉ ਮਿਲੇ।
ਜਾਤ ਪਾਤ ਕੋ ਭੇਦ ਨ ਕੋਈ। ਚਾਰ ਬਰਨ ਅਚਵਹਿ ਇਕ ਹੋਈ।
ਮਤਿ ਊਚੀ ਰਾਖਹੁ ਮਨ ਨੀਵਾਂ। ਸਿਮਰਹੁ ਵਾਹਿਗੁਰੂ ਸੁਖ ਸੀਵਾਂ।
ਗੋਰ ਮੜ੍ਹੀ ਅਰ ਪੰਥ ਅਨੇਕਾਂ। ਆਨ ਨ ਮਾਨਹਿ ਰਾਖ ਵਿਵੇਕਾ।
(ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ 'ਤੇ ਅਨੇਕਾਂ ਬਖਸ਼ਿਸ਼ਾਂ ਕਰਦਿਆਂ ਫੁਰਮਾਇਆ ਕਿ ਖਾਲਸਾ ਅਕਾਲ ਪੁਰਖ ਦਾ ਤਸੱਵਰ ਅਤੇ ਸਰੂਪ ਹੈ। ਸਹੀ ਅਰਥਾਂ ਵਿਚ ਉਹ ਵਾਹਿਗੁਰੂ ਦਾ ਹੈ ਅਤੇ ਵਾਹਿਗੁਰੂ ਉਸ ਦਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇੱਥੋਂ ਤਕ ਕਿਹਾ ਕਿ ਅੱਜ ਤੋਂ ਬਾਅਦ ਮੇਰਾ ਸਭ ਕੁਝ ਖਾਲਸੇ ਦਾ ਹੀ ਹੈ :

ਖਾਲਸਾ ਮੇਰਾ ਮੁਖ ਹੈ ਅੰਗਾ।
ਖਾਲਸੇ ਕੋ ਹਉ ਸਦ ਸਦ ਸੰਗਾ।
(ਸਰਬ ਲੋਹ ਗ੍ਰੰਥ)

ਇਸ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਦਿਹਾੜੇ 'ਤੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਤੇ ਜਿਹੜਾ ਅਲੌਕਿਕ ਚਮਤਕਾਰ ਕੀਤਾ, ਉਸ ਨੂੰ ਸਿਰਫ ਭਾਰਤ ਵਾਸੀਆਂ ਨੇ ਹੀ ਨਹੀਂ ਸਗੋਂ ਪੂਰੇ ਵਿਸ਼ਵ ਵਿਚ ਇਕ ਇਤਿਹਾਸਕ ਚਮਤਕਾਰ ਦੇ ਤੌਰ 'ਤੇ ਬੜੀ ਅਸਚਰਜਤਾ ਨਾਲ ਮਹਿਸੂਸ ਕੀਤਾ ਗਿਆ।

ਇਬਸਟਨ ਨੇ ਠੀਕ ਲਿਖਿਆ ਹੈ ਕਿ ਹਿੰਦੋਸਤਾਨ ਦੇ ਲੰਬੇ ਇਤਿਹਾਸ ਵਿਚ ਪਹਿਲੀ ਵਾਰ ਇਕ ਐਸੀ ਕੌਮ ਦਾ ਜਨਮ ਹੋਇਆ ਜੋ ਆਪਣੇ ਆਪ ਵਿਚ ਇਕ ਵੱਖਰੀ ਕਿਸਮ ਦੀ ਸੀ। ਹਿੰਦੋਸਤਾਨ ਨੇ ਐਸੀ ਕੌਮ ਕਦੇ ਨਹੀਂ ਵੇਖੀ ਸੀ। ਨੀਵੀਂ ਜਾਤ ਦੇ ਲੋਕਾਂ ਜਿਨ੍ਹਾਂ ਨੇ ਕਦੇ ਸ਼ਸਤਰਾਂ ਨੂੰ ਹੱਥ ਤਕ ਨਹੀਂ ਸੀ ਲਗਾਇਆ, ਗੁਰੂ ਜੀ ਦੀ ਅਗਵਾਈ ਹੇਠਾਂ ਉਨ੍ਹਾਂ ਨੇ ਨਿਰੀ ਬਹਾਦਰੀ ਦੇ ਗੁਣ ਹੀ ਨਾ ਗ੍ਰਹਿਣ ਕੀਤੇ ਸਗੋਂ ਦੇਸ਼ ਲਈ ਆਪਾ ਵਾਰਨ ਵਾਸਤੇ ਤਿਆਰ ਹੋ ਗਏ। ਗੁਰੂ ਜੀ ਨੇ ਸਿੱਖਾਂ ਵਿਚੋਂ ਨਿੱਜਵਾਦ ਖਤਮ ਕਰਕੇ ਦੂਜੇ ਲਈ ਮਰਨ ਦਾ ਚਾਅ ਪੈਦਾ ਕੀਤਾ। ਨਿਰਾਸ਼ਾਵਾਦੀ ਸਮਾਜ ਵਿਚ ਜੁਰਅੱਤ ਵਾਲਾ ਵਾਤਾਵਰਣ ਪੈਦਾ ਹੋ ਗਿਆ। ਸਿੱਖਾਂ ਵਿਚ ਇਹੋ ਜਿਹੇ ਗੁਣ ਆ ਗਏ ਜੋ ਜ਼ੁਲਮ ਦੀ ਵਧਦੀ ਲਹਿਰ ਅੱਗੇ ਚੱਟਾਨ ਬਣ ਖੜ੍ਹ ਜਾਂਦੇ, ਬੰਦ-ਬੰਦ ਕਟਵਾ ਕੇ ਖੋਪਰ ਲੁਹਾ ਲੈਂਦੇ ਪਰ ਸਿੱਖੀ ਆਦਰਸ਼ ਨੂੰ ਕਦੇ ਨਾ ਛੱਡਦੇ।

ਅੱਜ ਦੇ ਇਸ ਮੁਬਾਰਕ ਅਵਸਰ 'ਤੇ ਮੈਂ ਪ੍ਰਤੀਨਿਧ ਸਿੱਖ ਸੰਸਥਾ ਦੇ ਨਿਮਾਣੇ ਸੇਵਾਦਾਰ ਦੇ ਰੂਪ ਵਿਚ ਸੰਸਾਰ ਵਿਚ ਪਸਰੇ ਖਾਲਸਾ ਪੰਥ ਤੇ ਸੰਸਾਰ ਦੇ ਸਰਬੱਤ ਪ੍ਰਾਣੀਆਂ ਨੂੰ ਲੱਖ-ਲੱਖ ਵਧਾਈ ਦਿੰਦਾ ਹਾਂ। ਇਹ ਅਵਸਰ ਸਾਡੇ ਲਈ ਆਤਮ ਚਿੰਤਨ ਅਤੇ ਸਵੈ ਪੜਚੋਲ ਦਾ ਵੀ ਹੈ। ਇਸ ਵਿਚ ਕੋਈ ਸ਼ੱਕ ਦੀ ਗੁੰਜਾਇਸ਼ ਨਹੀਂ ਕਿ ਸਿਧਾਂਤਕ ਤੇ ਵਿਚਾਰਧਾਰਾ ਦੇ ਰੂਪ ਵਿਚ ਸਾਡੇ ਪਾਸ ਅਮੀਰ ਵਿਰਾਸਤੀ ਖਜ਼ਾਨਾ ਹੈ ਜਿਸ ਦਾ ਵਿਸ਼ਵ ਦੇ ਧਾਰਮਿਕ ਇਤਿਹਾਸ ਵਿਚ ਕੋਈ ਸਾਨੀ ਨਹੀਂ ਅਤੇ ਫਿਰ ਸ਼ਾਨਾਮੱਤਾ ਸਾਡਾ ਇਤਿਹਾਸਕ ਪਿਛੋਕੜ ਵੀ ਹੈ। ਸਾਨੂੰ ਇਸ ਪਾਵਨ ਦਿਵਸ 'ਤੇ ਆਪਣੇ ਗੌਰਵਮਈ ਧਾਰਮਿਕ ਤੇ ਇਤਿਹਾਸਕ ਵਿਰਸੇ ਨੂੰ ਮਹਿਸੂਸ ਕਰਦਿਆਂ ਬਾਣੀ ਅਤੇ ਬਾਣੇ ਵਿਚ ਪ੍ਰਪੱਕ ਹੋ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ।

ਪੇਜ਼ ਪ੍ਰਬੰਧਕ: ਪਰਮਿੰਦਰ ਸਿੰਘ ਸਾਹਨੀ

🙏ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਿੰਡ ਡੁਮੇਲੀ ਵਿਖੇ ਚਰਨ ਪਾਉਣ ਦੀ ਖੁਸ਼ੀ ਵਿੱਚ ਸਲਾਨਾ ਗੁਰਮਤਿ ਸਮਾਗਮ ਅ...
14/03/2026

🙏ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਿੰਡ ਡੁਮੇਲੀ ਵਿਖੇ ਚਰਨ ਪਾਉਣ ਦੀ ਖੁਸ਼ੀ ਵਿੱਚ ਸਲਾਨਾ ਗੁਰਮਤਿ ਸਮਾਗਮ ਅਤੇ ਮਹਾਨ ਨਗਰ ਕੀਰਤਨ 23 ਮਾਰਚ 2026 ਦਿਨ ਸੋਮਵਾਰ ਨੂੰ ਪਿੰਡ ਡੁਮੇਲੀ ਵਿੱਖੇ ਕਰਵਾਇਆ ਜਾਵੇਗਾ ਸਬ ਸੰਗਤਾਂ ਨੇ ਪਹੁੰਚਣ ਦੀ ਕਿਰਪਾਲਤਾ ਜ਼ਰੂਰ ਕਰਨੀ ਧੰਨਵਾਦ 🙏

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ੴਗੁਰੁ ਰੂਪ ਸਾਧ ਸੰਗਤ ਜੀ ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਚੜਿਆ ਹੈ ਜੀ।  ਚੇਤ ਨਾਨਕਸ਼ਾਹੀ-...
13/03/2026

ੴ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ੴ

ਗੁਰੁ ਰੂਪ ਸਾਧ ਸੰਗਤ ਜੀ ਅੱਜ ਸੰਗਰਾਂਦ ਦਾ ਪਵਿੱਤਰ ਦਿਹਾੜਾ ਚੜਿਆ ਹੈ ਜੀ। ਚੇਤ ਨਾਨਕਸ਼ਾਹੀ-ਸੰਮਤ ਦੇ ਹਿਸਾਬ ਨਾਲ ਪਹਿਲਾਂ ਮਹੀਨਾਂ ਹੈ ਇਸ ਤਰਾਂ ਅੱਜ ਦੇਸੀ ਮਹੀਨੇ ਦੇ ਹਿਸਾਬ ਨਾਲ ਨਵਾਂ ਸਾਲ ਵੀ ਚੜਿਆ ਹੈ ਜੀ।

ਸਮੂਹ ਨਗਰ ਨਿਵਾਸੀ ਸਾਧ ਸੰਗਤ ਦੇ ਚਰਨਾ ‘ਚ ਬੇਨਤੀ ਹੈ ਕਿ ਗੁਰੂਘਰ ਜਾ ਕੇ ਗੁਰਬਾਣੀ ਸੂਣੋ, ਨਾਮ ਜੱਪੋ, ਗੁਰੂਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ ਤੇ ਆਪਣਾ ਜੀਵਨ ਸਫ਼ਲ ਬਣਾਓ ਜੀ।

ਗੁਰੁ ਰੂਪ ਸਾਧ ਸੰਗਤ ਜੀ ਅੱਜ ਚੇਤ ਦਾ ਪਵਿੱਤਰ ਮਹੀਨਾ ਚੜਿਆ ਹੈ ਜੀ ਸਤਗੁਰ ਜੀ ਕਿਰਪਾ ਕਰਨ ਤੇ ਗੁਰਸਿਖੀ ਜੀਵਨ ਬਖਸ਼ਣ ਜੀ।

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ॥ ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ॥ ਜਿਨਿ ਪਾਇਆ ਪ੍ਰਭੁ ਆਪਣਾ ਆਏ ਤਿਸਹਿ ਗਣਾ॥ ਇਕੁ ਖਿਨੁ ਤਿਸੁ ਬਿਨੁ ਜੀਵਣਾ ਬਿਰਥਾ ਜਨਮੁ ਜਣਾ॥ ਜਲਿ ਥਲਿ ਮਹੀਅਲਿ ਪੂਰਿਆ ਰਵਿਆ ਵਿਚਿ ਵਣਾ॥ ਸੋ ਪ੍ਰਭੁ ਚਿਤਿ ਨ ਆਵਈ ਕਿਤੜਾ ਦੁਖੁ ਗਣਾ॥ ਜਿਨੀ ਰਾਵਿਆ ਸੋ ਪ੍ਰਭੂ ਤਿੰਨਾ ਭਾਗੁ ਮਣਾ॥ ਹਰਿ ਦਰਸਨ ਕੰਉ ਮਨੁ ਲੋਚਦਾ ਨਾਨਕ ਪਿਆਸ ਮਨਾ॥ ਚੇਤਿ ਮਿਲਾਏ ਸੋ ਪ੍ਰਭੂ ਤਿਸ ਕੈ ਪਾਇ ਲਗਾ॥ ੨॥

(ਅੰਗ ੧੩੩)

ਪੰਜਾਬੀ ਵਿਚ ਵਿਆਖਿਆ :-

ਚੇਤ ਵਿਚ (ਬਸੰਤ ਰੁੱਤ ਆਉਂਦੀ ਹੈ, ਹਰ ਪਾਸੇ ਖਿੜੀ ਫੁਲਵਾੜੀ ਮਨ ਨੂੰ ਆਨੰਦ ਦੇਂਦੀ ਹੈ, ਜੇ) ਪਰਮਾਤਮਾ ਨੂੰ ਸਿਮਰੀਏ (ਤਾਂ ਸਿਮਰਨ ਦੀ ਬਰਕਤਿ ਨਾਲ) ਬਹੁਤ ਆਤਮਕ ਆਨੰਦ ਹੋ ਸਕਦਾ ਹੈ। ਪਰ ਜੀਭ ਨਾਲ ਪ੍ਰਭੂ ਦਾ ਨਾਮ ਜਪਣ ਦੀ ਦਾਤ ਸੰਤ ਜਨਾਂ ਨੂੰ ਮਿਲ ਕੇ ਹੀ ਪ੍ਰਾਪਤ ਹੁੰਦੀ ਹੈ।

1 ਚੇਤ, ਦਿੱਨ ਸ਼ਨੀਵਾਰ ( ਸੰਮਤ 558 ਨਾਨਕਸ਼ਾਹੀ) 14 ਮਾਰਚ, 2026

ਪੇਜ ਪ੍ਰਬੰਧਕ:- ਪਰਮਿੰਦਰ ਸਿੰਘ ਸਾਹਨੀ

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥ਨਗਰ ਪਿੰਡ ਸਾਹਨੀ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੋਵੇ ਹੱਥ...
13/03/2026

ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ ॥
ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ ॥

ਨਗਰ ਪਿੰਡ ਸਾਹਨੀ ਅਤੇ ਸਮੂਹ ਇਲਾਕਾ ਨਿਵਾਸੀਆਂ ਨੂੰ ਦੋਵੇ ਹੱਥ ਜੋੜ ਕਰਕੇ ਬੇਨਤੀ ਕੀਤੀ ਜਾਂਦੀ ਹੈ ਜੀ ਦੇਸੀ ਮਹੀਨਿਆਂ ਦੇ ਹਿਸਾਬ ਨਾਲ ਨਵਾਂ ਸਾਲ ਚੜ ਗਿਆ ਹੈ ਜੀ ਗੁਰੂਦਵਾਰਾ ਬਾਬਾ ਜੋਰਵਾਰ ਸਿੰਘ ਜੀ ਬਾਬਾ ਫ਼ਤਹਿ ਸਿੰਘ ਜੀ (ਗੁਰਦੁਆਰਾ ਸਾਹਿਬ ਚੜਦੀ ਪੱਤੀ) ਵਿੱਖੇ “ਨਵਾਂ ਸਾਲ ਗੁਰੂ ਦੇ ਨਾਲ” ਸਲੋਗਨ ਹੇਠ 15 ਮਾਰਚ 2026 ਨੂੰ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜੀ ਇਸ ਵਿੱਚ ਪੰਥ ਦੇ ਮਹਾਨ ਕਥਾਵਾਚਕ ਭਾਈ ਡਿਪਟੀ ਸਿੰਘ ਜੀ ਗੁਰਮਤਿ ਵਿਚਾਰਾਂ ਸੰਗਤਾਂ ਨਾਲ ਸਾਂਝੀਆਂ ਕਰਨਗੇ ਜੀ।

ਉਹਨਾਂ ਦਾ ਸਾਥ ਸੰਗਤ ਵਲੋਂ ਵੀ ਬਹੁਤ ਹੀ ਆਦਰ ਅਤੇ ਸਨਮਾਨ ਨਾਲ ਸਵਾਗਤ ਕੀਤਾ ਜਾਵੇਗਾ, ਤੇ ਉਸ ਦਿਨ ਇੱਕ ਬਹੁਤ ਹੀ ਖਾਸ ਅਤੇ ਪ੍ਰੇਰਣਾਦਾਇਕ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿੱਚ ਗੁਰੂ ਦੀਆਂ ਬਾਤਾਂ ਤੇ ਵਿਚਾਰਾਂ ਉੱਤੇ ਖਾਸ ਧਿਆਨ ਦਿੱਤਾ ਜਾਵੇਗਾ।

ਸਮੂਹ ਇਲਾਕਾ ਨਿਵਾਸੀਆਂ ਅਤੇ ਨਗਰ ਪਿੰਡ ਸਾਹਨੀ ਦੇ ਵਾਸੀਆਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਵੇਗੀ ਕਿ ਮਾਤਾ ਰਾਣੀ ਜੀ ਦੀ ਕਿਰਪਾ ਨਾਲ ਹਾਰ ਸਾਲ ਦੀ...
05/03/2026

ਸਮੂਹ ਇਲਾਕਾ ਨਿਵਾਸੀਆਂ ਅਤੇ ਨਗਰ ਪਿੰਡ ਸਾਹਨੀ ਦੇ ਵਾਸੀਆਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਵੇਗੀ ਕਿ ਮਾਤਾ ਰਾਣੀ ਜੀ ਦੀ ਕਿਰਪਾ ਨਾਲ ਹਾਰ ਸਾਲ ਦੀ ਤਰ੍ਹਾਂ ਇਸ ਸਾਲ 35ਵਾਂ ਵਿਸ਼ਾਲ ਮਾਂ ਭਗਵਤੀ ਜੀ ਦਾ ਜਾਗਰਣ ਪਿੰਡ ਸਾਹਨੀ ਸ਼ਿਵ ਮੰਦਿਰ ਵਿਖੇ ਬੜੀ ਧੂਮ ਧਾਮ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਇਸ ਬਾਰ ਪੰਜਾਬ ਦੀਆ ਬਹੁਤ ਮਸ਼ਹੂਰ ਗਾਇਕ ਹਰਮਨ ਜਰਮਨ ਅਤੇ ਪ੍ਰੋਫੈਸਰ ਰਾਜਨ ਰਾਜ ਮਹਾਂਮਾਈ ਦਾ ਜਾਗਰਣ ਕਰਨਗੇ ਆਪ ਸਭ ਵੀਰਾਂ ਨੂੰ ਬੇਨਤੀ ਕਰਦੇ ਹਾਂ ਕੀ ਆਪਣਾ ਪੂਰਾ ਸਹਿਯੋਗ ਦਿਓ ਜੀ ਮਾਤਾ ਰਾਣੀ ਆਪ ਸਭ ਨੂੰ ਤਰੱਕੀਆਂ ਬਖਸ਼ਣ ਜੀ ।

Address

Sahni
Phagwara
144405

Alerts

Be the first to know and let us send you an email when Village Sahni-ਪਿੰਡ ਸਾਹਨੀ posts news and promotions. Your email address will not be used for any other purpose, and you can unsubscribe at any time.

Contact The Practice

Send a message to Village Sahni-ਪਿੰਡ ਸਾਹਨੀ:

Share